Monday, February 12, 2018

ਮਾਰਕਸਵਾਦੀ ਚਿੰਤਨ-ਸ਼੍ਰੇਣੀ ਦੀ ਪਛਾਣ


                             ਮਾਰਕਸਵਾਦੀ ਚਿੰਤਨ-ਸ਼੍ਰੇਣੀ-ਸੰਘਰਸ਼ ਦੀ ਪਛਾਣ

                                                                                                                           ਡਾ. ਹਰਜੀਤ ਸਿੰਘ

it is not the consciousness of men that determines their being, 
but, on the contrary their social being that 
determines their consciousness. 
K. Marx and F. Engels

ਮਨੁੱਖੀ-ਹੋਂਦ ਦਾ ਮੂਲ ਆਧਾਰ ਉਤਪਾਦਨ ਤੇ ਪੁਨਰ-ਉਤਪਾਦਨ ਦੀ ਪ੍ਰਕਿਰਿਆ ਉੱਤੇ ਨਿਰਭਰ ਕਰਦਾ ਹੈ,ਜਿਹੜਾ ਮਨੁੱਖ ਨੂੰ ਪ੍ਰਕਿਰਤੀ ਦੀਆਂ ਸ਼ੈਆਂ (objects) ਨਾਲ ਸੰਦਾਂ (means) ਤੇ ਕਿਰਤ (labor) ਦੇ ਸੁਮੇਲ ਦੁਆਰਾ (ਉਤਪਾਦਨ ਸ਼ਕਤੀਆਂਉਤਪਾਦਨ ਪ੍ਰਕਿਰਿਆ ਵਿਚ ਕਾਰਜਸ਼ੀਲ ਹੋਣ ਲਈ ਮਜ਼ਬੂਰ ਕਰਦਾ ਹੈ। ਇਸ ਸੰਦਰਭ ਵਿਚ ਮਨੁੱਖ ਪ੍ਰਕਿਰਤੀ ਦੇ ਮੁਕਾਬਲਤਨ ਆਪਣੀ ਵਿਅਕਤੀਗਤ ਸ਼ਕਤੀ ਦੀਆਂ ਸੀਮਾਵਾਂ ਨੂੰ ਸੰਭਾਵਨਾਵਾਂ ਵਿਚ ਤਬਦੀਲ ਕਰਨ ਲਈ ਬਾਹਰਮੁੱਖੀ ਨਿਯਮਾਂ ਅਧੀਨ ਨਿਸ਼ਚਿਤ ਸਮੂਹਿਕ ਸੰਬੰਧਾਂ ਵਿਚ ਬੱਝਦਾ ਹੈ। ਇਨ੍ਹਾਂ ਸੰਬੰਧਾਂ ਦੀ ਪ੍ਰਵਿਰਤੀ ਮੂਲ ਰੂਪ ਵਿਚ ਅੱਗੋਂ ਉਤਪਾਦਨ ਦੀਆਂ ਸ਼ੈਆਂ ਤੇ ਸੰਦਾਂ (ਉਤਪਾਦਨ ਦੇ ਸਾਧਨਾਂਦੀ ਮਲਕੀਅਤ 'ਤੇ ਨਿਰਭਰ ਕਰਦੀ ਹੋਈ ਪ੍ਰਚਲਿਤ ਉਤਪਾਦਨ-ਢੰਗਾਂ ਅਧੀਨ ਕਾਰਜਸ਼ੀਲ ਮਨੁੱਖੀ ਗੁੱਟਾਂ ਜਾਂ ਦਾਇਰਆਂ ਦੀ ਪ੍ਰਧਾਨ ਜਾਂ ਪ੍ਰਾਧੀਨ ਸਥਿਤੀ ਨਿਰਧਾਰਿਤ ਕਰਦੀ ਹੈ। ਇਸ ਅਧੀਨ ਭਾਰੂ ਗੁੱਟ ਜਾਂ ਦਾਇਰੇ(ਬੁਨਿਆਦੀ ਰੂਪ ਵਿਚ ਸ਼ੋਸ਼ਕ-ਸ਼੍ਰੇਣੀਆਂਆਪਣੀ ਹੋਂਦ ਦੇ ਆਰੰਭ ਤੋਂ ਸਮਕਾਲ ਤੱਕ ਕਿਸੇ ਨਾ ਕਿਸੇ ਰੂਪ ਵਿਚ ਉਤਪਾਦਨ ਦੀ ਪ੍ਰਕਿਰਿਆ ਤੋਂ ਬਾਹਰ ਰਹਿਕੇ ਵੀ ਉਪਜ ਦੇ ਵਧੇਰੇ ਹਿੱਸੇ 'ਤੇ ਕਾਬਜ਼ ਹੁੰਦੇ ਆਏ ਹਨ ਅਤੇ ਪ੍ਰਾਧੀਨ ਗੁੱਟਾਂ ਜਾਂ ਦਾਇਰਆਂ (ਬੁਨਿਆਦੀ ਰੂਪ ਵਿਚ ਸ਼ੋਸ਼ਿਤ-ਸ਼੍ਰੇਣੀਦਾ ਸ਼ੋਸ਼ਣ ਕਰਦੇ ਰਹੇ ਹਨ। ਇਸ ਸ਼ੋਸ਼ਣ ਦਾ ਅੰਤ ਸਦਾ ਸੰਬੰਧਿਤ ਸਮਾਜ ਦੀਆਂ ਸ਼ੋਸ਼ਿਤ-ਸ਼੍ਰੇਣੀਆਂ ਦੀ ਸ਼ੋਸ਼ਕ-ਸ਼ੇਣੀਆਂ ਵਿਰੁੱਧ ਵਿਕਸਤ ਹੋਈ ਚੇਤਨਾ ਤੇ ਯਤਨਾਂ ਦੁਆਰਾ ਵਿਕਾਸਮੁੱਖੀ-ਪਰਿਵਰਤਨ ਨੂੰ ਵਿਹਾਰਿਕ ਰੂਪ ਦੇ ਕੇ ਕੀਤਾ ਗਿਆ ਹੈ। ਇਸ ਆਧਾਰ 'ਤੇ ਹੁਣ ਤੱਕ ਦੇ ਮਨੁੱਖੀ-ਸਮਾਜ ਦੇ ਇਤਿਹਾਸ ਵਿਚਮੁੱਢਲੀ-ਸਮਾਜਵਾਦੀ (ਸ਼੍ਰੇਣੀ-ਰਹਿਤ ਵਿਵਸਥਾ), ਗੁਲਾਮਦਾਰੀਸਾਮੰਤਵਾਦੀ,ਪੂੰਜੀਵਾਦੀ ਤੇ ਕਮਿਉਨਿਜ਼ਮ (ਮਾਰਕਸ ਦੀ ਭਵਿੱਖਬਾਣੀ ਅਨੁਸਾਰਵਰਗੀਆਂ ਸਮਾਜਿਕ-ਆਰਥਿਕ ਵਿਵਸਥਾਵਾਂ ਵਿਕਸਤ ਹੋਈਆਂ ਹਨ। ਜਿਸ ਕਾਰਨ ਹੁਣ ਤੱਕ ਦਾ ਵਿਦਮਾਨ ਸਮੁੱਚਾ ਮਨੁੱਖੀ-ਸਮਾਜ ਦਾ ਇਤਿਹਾਸ ਇਨ੍ਹਾਂ ਵਿਰੋਧੀ ਸ਼੍ਰੇਣੀਆਂ ਵਿਚਲੇ ਸੰਘਰਸ਼ ਦੇ ਸਿੱਟੇ ਵਜੋਂ ਹੀ ਹੋਂਦ ਗ੍ਰਹਿਣ ਕਰਦਾ ਆਇਆ ਹੈ। ਇਸ ਲਈ ਹੀ ਮਾਰਕਸਵਾਦੀ ਫ਼ਲਸਫ਼ਾ ਵਿਰੋਧੀ ਹਿੱਤਾਂ ਤੇ ਅਕਾਂਖਿਆਵਾਂ ਵਾਲੀਆਂ ਸ਼੍ਰੇਣੀਆਂ ਵਿਚਲੇ ਵਿਰੋਧ ਨੂੰ ਸ਼੍ਰੇਣੀਗਤ-ਸਮਾਜ ਦੀ ਪ੍ਰਮੁੱਖ ਸੰਚਾਲਕ ਸ਼ਕਤੀ ਸਵੀਕਾਰ ਕਰਦਾ ਹੈ। ਕਾਰਲ ਮਾਰਕਸ ਅਨੁਸਾਰ :
ਆਜ਼ਾਦ ਸ਼ਹਿਰੀ ਅਤੇ ਗੁਲਾਮਰਾਠ ਅਤੇ ਸਾਧਾਰਨ ਮਨੁੱਖਜਾਗੀਰਦਾਰ ਅਤੇ ਖ਼ੇਤ-ਗੁਲਾਮਗਿਲਡ-ਮਾਲਕ ਅਤੇ ਕਾਰੀਗਰਮਤਲਬ ਇਹ ਕਿ ਦੁਬਾਉਣ ਵਾਲਾ ਅਤੇ ਦਬਾਇਆ ਹੋਇਆਇਕ ਦੂਜੇ ਦੇ ਲਗਾਤਾਰ ਵਿਰੁੱਧ ਖੜੇ ਹੁੰਦੇ ਸਨਨਿਰੰਤਰਕਦੀ ਪ੍ਰਤਖਕਦੀ ਪ੍ਰੋਖ ਲੜਾਈ ਵਿਚ ਜੁਟੇ ਰਹਿੰਦੇ ਸਨ,ਅਜਿਹੀ ਲੜਾਈ ਜਿਹੜੀ ਹਰ ਵਾਰ ਜਾਂ ਤਾਂ ਸਮੁੱਚੇ ਤੌਰ ਉੱਤੇ ਸਮਾਜ ਦੀ ਇਨਕਲਾਬੀ ਮੁੜ-ਬਣਤਰ ਵਿਚਜਾਂ ਲੜਾਈ-ਜੁਟੀਆਂ ਸ਼੍ਰੇਣੀਆਂ ਦੀ ਸਾਂਝੀ ਬਰਾਬਰੀ ਵਿਚ ਜਾ ਮੁਕਦੀ ਸੀ।1
ਇਹ ਵਿਰੋਧੀ ਹਿੱਤਾਂ ਵਾਲੀਆਂ ਸ਼੍ਰੇਣੀਆਂ ਵਿਚਲਾ ਸੰਘਰਸ਼ ਸਮਾਜ ਦੀ ਆਧਾਰ ਸੰਰਚਨਾ ਵਿਚ ਕਾਰਜਸ਼ੀਲ ਰਹਿੰਦਾ ਹੈ ਅਤੇ ਪ੍ਰਤੱਖ ਜਾਂ ਪ੍ਰੋਖ ਰੂਪ ਵਿਚ ਸਮਾਜ ਦੀ ਪਰ-ਉਸਾਰ ਸੰਰਚਨਾ ਦੇ ਵਿਭਿੰਨ ਵਿਚਾਰਧਾਰਕ ਰੂਪਾਂ ਦੁਆਰਾ ਵੀ ਪ੍ਰਤੀਬਿੰਬਤ ਹੁੰਦਾ ਹੈ। ਇਸ ਅਧੀਨ ਸਾਧਨ-ਸੰਪੰਨ ਸ਼੍ਰੇਣੀਆਂ ਸਮਾਜਕ-ਆਧਾਰ ਵਿਚਲੇ ਵਿਰੋਧਾਂ ਨੂੰ ਲੁਪਤ ਕਰਨ ਲਈ ਸਾਧਨ-ਵਿਪੰਨ ਸ਼੍ਰੇਣੀਆਂ ਦੀ ਚਿੰਤਨਚੇਤਨਾ ਤੇ ਸੰਵੇਦਨਾ ਨੂੰ ਸੰਸਕ੍ਰਿਤਕ-ਕੰਡੀਸ਼ਨਿੰਗ ਦੁਆਰਾ ਇਸ ਪ੍ਰਕਾਰ ਰੂਪਾਂਤਰਿਤ ਕਰਨ ਦਾ ਯਤਨ ਕਰਦੀਆਂ ਹਨ ਕਿ ਉਨ੍ਹਾਂ ਦਾ ਸਮੁੱਚਾ ਚਿੰਤਨਚੇਤਨਾ ਤੇ ਸੰਵੇਦਨਾ ਸਾਧਨ-ਸੰਪੰਨ ਸ਼੍ਰੇਣੀਆਂ ਦੇ ਹਿੱਤਾਂ ਤੇ ਇਛਾਵਾਂ ਦੇ ਹੀ ਅਨੁਕੂਲ ਹੋਵੇ। ਅਜਿਹੀ ਪ੍ਰਕਿਰਿਆ ਵਿਚੋਂ ਲੰਘੀਆਂ ਸਾਧਨ-ਵਿਪੰਨ ਸ਼੍ਰੇਣੀਆਂ ਆਪਣੇ ਅਨੁਭਵ ਨੂੰ ਕੇਵਲ ਉਸੇ ਰੂਪ ਵਿਚ ਪਹਿਚਾਣਦੀਆਂ ਹਨ ਜਿਸ ਰੂਪ ਵਿਚ ਇਹ ਸਾਧਨ-ਸੰਪੰਨ ਸ਼੍ਰੇਣੀਆਂ ਨੂੰ ਸਵੀਕਾਰ ਹੁੰਦਾ ਹੈ। ਅਜਿਹਾ ਕਰਨ ਲਈ ਸਾਧਨ-ਸੰਪੰਨ ਸ਼੍ਰੇਣੀਆਂ ਪ੍ਰਚਾਰ ਦੇ ਵਿਭਿੰਨ ਸਾਧਨਾਂ ਜਿਵੇਂ ਸਿੱਖਿਆ-ਸੰਸਥਾਵਾਂਧਾਰਮਿਕ-ਸੰਸਥਾਵਾਂਨਿਆਂ-ਸੰਸਥਾਵਾਂਸਾਹਿਤਕ-ਕਿਰਤਾਂ ਤੇ ਹੋਰ ਪ੍ਰਚਾਰਕ ਸੰਸਥਾਵਾਂ ਦੇ ਮਾਧਿਅਮ ਦੁਆਰਾ ਸਾਧਨ-ਵਿਪੰਨ ਸ਼੍ਰੇਣੀਆਂ ਦੀ ਚੇਤਨਾ ਦਾ ਇਸ ਪ੍ਰਕਾਰ ਰੂਪਾਂਤ੍ਰਣ ਕਰਦੀਆਂ ਹਨ ਕਿ ਉਨ੍ਹਾਂ ਵਿਚੋਂ ਕਈਆਂ ਨੂੰ ਇਹ ਮਹਿਸੂਸ ਵੀ ਨਹੀਂ ਹੁੰਦਾ ਕਿ ਉਨ੍ਹਾਂ ਦੀ ਚੇਤਨਾ ਸਾਧਨ-ਸੰਪੰਨ ਸ਼੍ਰੇਣੀਆਂ ਦੀ ਵਿਚਾਰਧਾਰਾ ਦੇ ਅਨੁਕੂਲ ਬਣ ਗਈ ਹੈ। ਇਹ ਸਥਿਤੀ ਉਦੋਂ ਤੱਕ ਮੌਜੂਦ ਰਹਿੰਦੀ ਹੈ ''ਜਦ ਤੱਕ ਤਤਕਾਲੀਨ ਉਤਪਾਦਨ ਸੰਬੰਧਾਂ ਤੇ ਉਤਪਾਦਨ ਸ਼ਕਤੀਆਂ ਵਿਚ ਕੋਈ ਤੀਬਰ ਅੰਤਰ-ਵਿਰੋਧ ਨਹੀਂ ਉਭਰਦਾ ਤਦ ਤੱਕ ਪ੍ਰਭੁਤਾ-ਸੰਪੰਨ ਵਰਗ ਦੀ ਵਿਚਾਰਧਾਰਾ ਤਰਕਸੰਗਤਸੁਭਾਵਿਕ ਅਤੇ ਪੂਰਨ ਵਿਗਿਆਨਿਕ ਲਗਦੀ ਹੈ। ਪ੍ਰੰਤੂ ਜਦ ਇਕ ਬਿੰਦੂ 'ਤੇ ਆਕੇ ਇਹ ਨਿਰੰਤਰਣ ਸਮਾਜਿਕ ਤੇ ਭੌਤਿਕ ਉਤਪਾਦਨ ਸ਼ਕਤੀਆਂ ਉੱਤੇ ਬੰਧਨ ਬਣ ਜਾਂਦਾ ਹੈ ਤਾਂ ਕਿਸੇ ਹੋਰ ਵਰਗ ਦੀ ਵਿਚਾਰਧਾਰਾ ਉਤਪਾਦਨ ਸ਼ਕਤੀਆਂ ਦੇ ਅਨੁਕੂਲ ਹੋਣ ਕਰਕੇ ਵਧੇਰੇ ਸਹੀ ਤੇ ਤਾਰਕਿਕ ਪ੍ਰਤੀਤ ਹੋਣ ਲੱਗਦੀ ਹੈ। ਇਸ ਪ੍ਰਕਾਰ ਇਤਿਹਾਸਕ ਵਿਕਾਸ ਦੇ ਹਰੇਕ ਪੜਾਅ 'ਤੇ ਟੱਕਰ ਵਾਸਤਵਿਕ ਵਿਚ ਦੋ ਵਿਰੋਧੀ ਵਰਗ ਦ੍ਰਿਸ਼ਟੀਕੋਣਾਂ ਵਿਚ ਹੁੰਦੀ ਹੈ ਜਿਸ ਵਿਚ ਇਕ ਵਧੇਰੇ ਸਹੀ ਤੇ ਦੂਜਾ ਘੱਟ। ਸਾਹਿਤਕਾਰ ਦੇ ਸਾਹਮਣੇ ਵਿਕਲਪ ਇਹ ਦੋ ਵਰਗਗਤ ਦ੍ਰਿਸ਼ਟੀਕੋਣਾਂ ਵਿਚੋਂ ਇਕ ਨੂੰ ਚੁਣਨਾ ਹੁੰਦਾ ਹੈ।''2 ਇਸ ਤਰ੍ਹਾਂ ਸ਼੍ਰੇਣੀਗਤ-ਸਮਾਜ ਵਿਚ ਸਾਧਨ-ਸੰਪੰਨ ਤੇ ਸਾਧਨ-ਵਿਪੰਨ ਸ਼੍ਰੇਣੀਆਂ ਵਿਚਲਾ ਸੰਘਰਸ਼ ਸਮਾਜ ਦੀ ਆਧਾਰ-ਸੰਰਚਨਾ ਵਿਚ ਕਾਰਜਸ਼ੀਲ ਤਾਂ ਰਹਿੰਦਾ ਹੀ ਹੈ ਅਤੇ ਨਾਲ ਹੀ ਸਮਾਜ ਦੀ ਪਰ-ਉਸਾਰ ਸੰਰਚਨਾਜਿਸ ਵਿਚ ਸਾਹਿਤ ਵਰਗੇ ਅਨੇਕਾਂ ਅੰਗਾ ਸ਼ਮੂਲੀਅਤ ਕਰਦੇ ਹਨਵਿਚ ਵੀ ਜਟਿਲ ਰੂਪ ਵਿਚ ਪ੍ਰਗਟ ਹੁੰਦਾ ਹੈਜਿਸ ਨੂੰ ਪਹਿਚਾਨ ਦਾ ਕਾਰਜ ਮਾਰਕਸਵਾਦੀ ਸਾਹਿਤ-ਆਲੋਚਨਾ ਦੇ ਪ੍ਰਮੁੱਖ ਪ੍ਰਯੋਜਨਾ ਵਿਚੋਂ ਇਕ (ਇਕਮਾਤਰ ਨਹੀਂਹੈ।
ਮਾਰਕਸਵਾਦੀ ਪੰਜਾਬੀ ਸਾਹਿਤ-ਆਲੋਚਨਾ ਦੇ ਖੇਤਰ ਅਧੀਨ ਇਸ ਪ੍ਰਯੋਜਨ ਦੀ ਭੂਮਿਕਾ ਤੇ ਭੂਮੀ ਸਿਰਜਨ ਵਾਲਿਆਂ ਵਿਚ ਕੇਸਰ ਸਿੰਘ ਕੇਸਰ ਦਾ ਨਾਂ ਵਿਸ਼ੇਸ਼ ਅਰਥਾਂ ਦਾ ਧਾਰਨੀ ਹੈਜਿਸ ਦੀ ਸਾਹਿਤ-ਆਲੋਚਨਾ ਬਹੁ-ਵਿਧਾਈ ਰੁਖ਼ ਅਖ਼ਤਿਆਰ ਕਰਦੀ ਹੋਈ ਆਪਣੇ ਅਧਿਐਨ-ਖੇਤਰ ਨੂੰ ਮਾਰਕਸਵਾਦੀ ਸਾਹਿਤ ਅਧਿਐਨ-ਮਾਡਲ ਉੱਤੇ ਆਸ਼ਰਿਤ ਕਰਦੀ ਪੰਜਾਬੀ ਕਵਿਤਾਨਾਟਕਖੋਜਆਲੋਚਨਾ ਤੇ ਗਲਪ ਤੱਕ ਪਸਾਰਦੀ ਹੈ। ਉਸ ਦੇ ਇਨ੍ਹਾਂ ਪਾਸਾਰਾਂ ਨੂੰ ਉਸ ਦੇ ਮੌਲਿਕ ਆਲੋਚਨਾਤਮਿਕ-ਪਾਠਾਂ ਸਾਹਿਤ-ਖੋਜ ਅਤੇ ਸਾਹਿਤ-ਆਲੋਚਨਾ (1984, 2002), ਪ੍ਰਗਤੀਵਾਦੀ ਵਿਚਾਰਧਾਰਾ ਤੇ ਪੰਜਾਬੀ ਕਵਿਤਾ (1987, 2005) ਤੇ ਵਰਗ ਸੰਘਰਸ਼ ਅਤੇ ਗਲਪ ਸਾਹਿਤ (1992) ਅਤੇ ਸੰਪਾਦਿਤ-ਪਾਠਾਂ ਗ਼ਦਰ ਲਹਿਰ ਦੀ ਕਵਿਤਾ (1995), ਡਾ਼ ਹਰਿਭਜਨ ਸਿੰਘ ਅਭਿਨੰਦਨ ਗ੍ਰੰਥ (1994) ਤੇ ਡਾ਼ ਅਤਰ ਸਿੰਘ ਅਭਿਨੰਦਨ ਗ੍ਰੰਥ (1995) ਵਿਚੋਂ ਸਹਿਜੇ ਹੀ ਵੇਖਿਆ ਜਾ ਸਕਦਾ ਹੈ। ਇਨ੍ਹਾਂ ਆਲੋਚਨਾਤਮਿਕ ਪਾਠਾਂ ਦੇ ਅੰਤਰਗਤ ਸਾਹਿਤ-ਸਿਰਜਨਾਪ੍ਰਵਿਰਤੀ-ਚਿੰਤਨਪੰਜਾਬੀ ਖੋਜ ਦੇ ਮੁੱਲਾਂਕਣ,ਆਲੋਚਨਾ ਪ੍ਰਣਾਲੀਆਂ ਦੇ ਸਿਧਾਂਤਕ-ਢਾਂਚੇ ਤੇ ਉਨ੍ਹਾਂ ਦੀ ਵਿਚਾਰਧਾਰਕ ਪਹੁੰਚ ਆਦਿ ਬਾਰੇ ਉਸ ਦਾ ਮਹੀਨ ਤੇ ਸਪੱਸ਼ਟ ਅਧਿਐਨ ਦ੍ਰਿਸ਼ਟੀਗੋਚਰ ਹੁੰਦਾ ਹੈਜਿਹੜਾ ਸਾਹਿਤ-ਸਿਰਜਨਾ ਦੀਆਂ ਪਰਤਾਂ ਨੂੰ ਪਾਠ ਤੇ ਪ੍ਰਸੰਗ ਦੇ ਦਵੰਦਾਤਮਿਕ ਨੂੰ ਵੇਖਣ ਵਾਲੀ ਤਰਕਸੰਗਤ ਤੇ ਸੰਪੂਰਨ ਆਲੋਚਨਾ-ਵਿਧੀ ਦੁਆਰਾ ਅਗ੍ਰਭੂਮਿਤ ਕਰਦਾ ਖ਼ੁਦ ਵੀ ਅਨੇਕਾਂ ਪਾਸਾਰ ਗ੍ਰਹਿਣ ਕਰਦਾ ਹੈ। ਇਸ ਦਾ ਇਕ ਮਹੱਤਵਪੂਰਨ ਪਾਸਾਰ ਕੇਸਰ ਸਿੰਘ ਕੇਸਰ ਦੇ ਆਲੋਚਨਾਤਮਿਕ-ਪਾਠ 'ਕੇਸਰ ਸਿੰਘ ਕੇਸਰ ਗਲਪ-ਚਿੰਤਨ'ਦੇ ਰੂਪ ਵਿਚੋਂ ਵੀ ਵੇਖਿਆ ਜਾ ਸਕਦਾ ਹੈ (ਜਿਸ ਦਾ ਅਧਿਐਨ ਕਰਨਾ ਇਸ ਮਜ਼ਮੂਨ ਦਾ ਮੂਲ ਸਰੋਕਾਰ ਹੈ), ਜਿਹੜਾ ਕੇਸਰ ਸਿੰਘ ਕੇਸਰ ਦੇ ਪੂਰਵਲੇ ਪੰਜਾਬੀ ਗਲਪੀ-ਵਿਧਾ ਦੇ ਅਧਿਐਨ ਉੱਤੇ ਅਧਾਰਿਤ ਆਲੋਚਨਾਤਮਿਕ-ਪਾਠ 'ਵਰਗ ਸੰਘਰਸ਼ ਅਤੇ ਗਲਪ ਸਾਹਿਤਦਾ ਹੀ ਵਿਸਤ੍ਰਰਿਤ ਰੂਪ ਹੈ। ਜਿਸ ਅਧੀਨ ਕੇਸਰ ਗਲਪ-ਆਲੋਚਨਾ ਮਕਾਨਕੀ ਮਾਰਕਸਵਾਦੀ ਚਿੰਤਕਾਂ ਵਾਂਗ ਉਪਰੋਕਤ ਸ਼੍ਰੇਣੀ-ਸੰਘਰਸ਼ ਦੇ ਸੰਕਲਪ ਨੂੰ ਆਰੋਪਿਤ ਕਰਨ ਦੀ ਬਜਾਇ ਇਸ ਨੂੰ ਭਾਰਤੀ/ਪੰਜਾਬੀ ਸਮਾਜਿਕ-ਆਰਥਿਕ ਵਿਵਸਥਾ ਦੇ ਅਨੁਕੂਲ ਕਰਕੇ ਆਲੋਚਨਾਤਮਿਕ ਤੇ ਸਿਰਜਨਾਤਮਿਕ ਢੰਗ ਨਾਲ ਗਲਪੀ-ਬਿੰਬ ਵਿਚੋਂ ਉਭਾਰਨ ਦਾ ਯਤਨ ਕਰਦੀ ਹੈ ਅਤੇ ਸ਼੍ਰੇਣੀ-ਸੰਘਰਸ਼ ਦੀ ਪਹਿਚਾਣ ਨੂੰ ਮੱਧਮ-ਧੁਨੀ ਵਿਚ ਆਪਣੀ ਆਲੋਚਨਾਤਮਿਕ-ਪਹੁੰਚ ਦੀ ਮੂਲ ਸੁਰ ਬਣਾਉਂਦੀ ਹੋਈ ਗਲਪੀ-ਬਿੰਬ ਨੂੰ ਸਮਝਦੀ ਹੀ ਨਹੀਂ ਬਲਕਿ ਸਮਝਣਯੋਗ ਵੀ ਬਣਾਉਂਦੀ ਹੈ।
ਕੇਸਰ ਸਿੰਘ ਕੇਸਰ ਦੀ ਇਹ ਗਲਪ-ਆਲੋਚਨਾ ਉਪਰੋਕਤ ਸ਼੍ਰੇਣੀ-ਸੰਘਰਸ਼ ਤੇ ਸ਼੍ਰੇਣੀ-ਸੰਘਰਸ਼ ਦੀ ਚੇਤਨਾ ਨੂੰ ਹੀ ਆਪਣੀ ਆਲੋਚਨਾਤਮਿਕ-ਪਹੁੰਚ ਦਾ ਅਧਾਰਿਤ ਤੇ ਪਾਸਾਰ ਬਿੰਦੂ ਗ੍ਰਹਿਣ ਕਰਦੀ ਹੈ। ਇਸ ਕੇਂਦਰੀ-ਬਿੰਦੂ ਉੱਤੇ ਖਲੋਕੇ ਹੀ ਕੇਸਰ ਗਲਪ-ਆਲੋਚਨਾ ਪੂਰਵਵਰਤੀ ਪੰਜਾਬੀ ਮਾਰਕਸਵਾਦੀ ਗਲਪ-ਆਲੋਚਨਾ ਦੀ ਵਿਧੀਮੂਲਕ-ਪਰਿਪੇਖ ਤੇ ਸਮਾਨਵਰਤੀ ਰੂਪਵਾਦੀ-ਸੰਰਚਨਾਵਾਦੀ ਪੰਜਾਬੀ ਗਲਪ-ਆਲੋਚਨਾ ਦੀ ਵਿਚਾਰਮੂਲਕ-ਪਰਿਪੇਖ ਉੱਤੇ ਪ੍ਰਸ਼ਨ ਚਿੰਨ੍ਹ ਲਗਾਕੇ ਸੰਬਾਦ ਦੇ ਸੰਬੰਧਾਂ ਵਿਚ ਬੱਝਦੀ ਹੈ। ਇਸ ਸੰਬਾਦ ਤੋਂ ਅੱਗੇ ਕੇਸਰ ਗਲਪ-ਆਲੋਚਨਾ ਦੀ ਆਲੋਚਨਾਤਮਿਕ ਪਹੁੰਚ 'ਵਿਹਾਰਮੁੱਖਰੁਖ ਅਖ਼ਤਿਆਰ ਕਰਦੀ ਹੋਈ ਅਧਿਆਪਨ ਸ਼ੈਲੀ ਦੇ ਅੰਤਰਗਤ ਸੰਕਲਪਾਂ ਦੇ ਸੂਖ਼ਮ ਨਿਖੇੜਿਆਂ ਵੱਲ ਰੁਚਿਤ ਹੁੰਦੀ ਹੈ ਅਤੇ ਗਲਪੀ-ਬਿੰਬ ਦਾ ਮੁੱਲਾਂਕਣ ਸ਼੍ਰੇਣੀ-ਸੰਘਰਸ਼ ਦੇ ਨੁਕਤੇ ਦੇ ਆਧਾਰ 'ਤੇ ਕਰਦੀ ਹੋਈ ਵਿਕਾਸਮੂਲਕ ਭਵਿੱਖਮੁੱਖੀ-ਪਰਿਵਰਤਨ ਦੀ ਤਰਕਸੰਗਤਾਂ ਤੇ ਨਿਆਇਸ਼ੀਲਤਾ ਵਿਚ ਵਿਸ਼ਵਾਸ ਦ੍ਰਿੜ ਕਰਦੀ ਹੈ। ਪ੍ਰੰਤੂ ਇਥੇ ਧਿਆਨਯੋਗ ਨੁਕਤਾ ਇਹ ਹੈ ਕਿ ਕੇਸਰ ਗਲਪ-ਆਲੋਚਨਾ ਵਿਦਮਾਨ-ਵਾਸਤਵਿਕਤਾ ਅਧੀਨ ਵਿਕਾਸਮੂਲਕ ਭਵਿੱਖਮੁੱਖੀ-ਪਰਿਵਰਤਨ ਦੀਆਂ ਸੰਭਾਵਨਾਂ ਅਤੇ ਪ੍ਰਾਧੀਨ ਵਿਅਕਤੀਆਂ ਦੇ ਪ੍ਰਧਾਨ ਸ਼੍ਰੇਣੀ ਅਧੀਨ ਮਤਾਧੀਨ ਬਣਕੇ ਕਾਰਜਸ਼ੀਲ ਰਹਿਣ ਦੀਆਂ ਸੀਮਾਵਾਂ ਤੇ ਸਮੱਸਿਆਵਾਂ ਦੀ ਸਥਿਤੀ ਤੋਂ ਪੂਰਨ ਭਾਂਤ ਸੁਚੇਤ ਹੈਜਿਹੜੀਆਂ ਕਿਸੇ ਪ੍ਰਕਾਰ ਦੇ ਮਨੁੱਖ-ਹਿਤੈਸ਼ੀ ਭਵਿੱਖਮੁੱਖੀ-ਪਰਿਵਰਤਨ ਨੂੰ ਟਾਲਦੀਆਂ ਰਹਿੰਦੀਆਂ ਹਨ। ਕੇਸਰ ਗਲਪ-ਆਲੋਚਨਾ ਦੀ ਵਸਤੂਗਤ-ਸਥਿਤੀਆਂ ਪ੍ਰਤੀ ਇਹ ਵਸਤੂਭਾਵੀ ਸੁਚੇਤ-ਪਹੁੰਚ ਨਿਰਸੰਦੇਹ ਵਿਚਾਰਧਾਰਕ ਸਪੱਸ਼ਟਤਾ ਤੇ ਪ੍ਰਪੱਕਤਾ ਦਾ ਹੀ ਇਕ ਪ੍ਰਮਾਣ ਹੈ। ਇਸ ਪ੍ਰਸੰਗ ਵਿਚ ਕੇਸਰ ਗਲਪ-ਆਲੋਚਨਾ ਕਰਮਜੀਤ ਸਿੰਘ ਕੁੱਸਾ ਦੇ ਨਾਵਲਰੋਹੀ ਬੀਆਬਾਨ’ ਦਾ ਵਿਸ਼ਲੇਸ਼ਣ ਕਰਦੀ ਵਿਚਾਰ ਪ੍ਰਗਟਾਉਂਦੀ ਹੈ :
(ਦੁਖਾਂਤ ਉਦੋਂ ਵਾਪਰਦਾ ਹੈਜਦੋਂ ਸੰਵੇਦਨਸ਼ੀਲ ਵਿਅਕਤੀ ਅਜਿਹੇ ਬੁਨਿਆਦੀ ਸੰਕਟ ਵਾਪਰਦੇ ਹਨ ਜਿਨ੍ਹਾਂ ਦਾ ਹੱਕ ਉਨ੍ਹਾਂ ਵਿਅਕਤੀਗਤ ਪਹੁੰਚ ਤੋਂ ਦੂਰ ਸਮਾਜਕ-ਸਭਿਆਚਾਰਕ ਤੇ ਰਾਜਨੀਤਿਕ ਤਬਦੀਲੀਆਂ ਵਿਚ ਪਿਆ ਹੁੰਦਾ ਹੈ ਪਰ ਸਥਿਤੀ ਦੇ ਰਾਜਨੀਤਿਕ ਦਵੰਦ ਆਜਿਹੇ ਇਨਕਲਾਬਾਂ ਦੇ ਵਾਪਰਨ ਨੂੰ ਲੰਮੇ ਸਮੇਂ ਤੱਕ ਟਾਲੀ ਰੱਖਦੇ ਹਨ।3
ਇਸ ਪ੍ਰਕਾਰ ਕੇਸਰ ਗਲਪ-ਆਲੋਚਨਾ ਲਈ ''ਵਰਗ-ਸੰਘਰਸ਼ ਕੇਵਲ ਆਰਥਿਕ ਜਾਂ ਰਾਜਨੀਤਿਕ ਖੇਤਰਾਂ ਦੀ ਹੀ ਵਸਤ ਨਹੀਂਇਹ ਮਨੁੱਖੀ ਸਭਿਆਚਾਰ ਦੇ ਹਰੇਕ ਮੁਹਾਜ਼ ਵਿਚ ਮੌਜੂਦ ਹੈ। ਇਸ ਤੋਂ ਵੀ ਅੱਗੇ ਉਹ ਇਸ ਸੰਘਰਸ਼ ਨੂੰ ਸ਼ੋਸ਼ਿਤ ਪਰ ਇਨਕਲਾਬੀ ਮਿਹਨਤਕਸ਼ ਵਰਗ ਦੀ ਦ੍ਰਿਸ਼ਟੀ ਤੋਂ ਪੇਸ਼ ਕਰਦਾ ਹੋਇਆ ਉਸ ਦੀ 'ਭਵਿੱਖ ਵਿਚ ਜਿੱਤਵਿਚ ਵਿਸ਼ਵਾਸ ਬਿਠਾਉਂਦਾ ਹੈ।''4 ਇਸ ਸ਼੍ਰੇਣੀ-ਸੰਘਰਸ਼ ਦੀ ਪਹਿਚਾਣ ਲਈ ਕੇਸਰ ਗਲਪ-ਆਲੋਚਨਾ ਗਲਪੀ-ਬਿੰਬ ਦਾ ਅਧਿਐਨ-ਵਿਸ਼ਲੇਸ਼ਣ ਕਰਨ ਦੇ ਨਾਲ-ਨਾਲ ਉਸਦੀ ਪ੍ਰਸੰਗ ਨਾਲ ਜੋੜਕੇ ਵਿਆਖਿਆ ਵੀ ਕਰਦੀ ਹੈ ਅਤੇ ਅਜਿਹਾ ਕਰਦੇ ਸਮੇਂ ਇਸ ਆਲੋਚਨਾ ਦਾ ਰੁਖ਼ ਅਮੁਮਨ ਪਾਠ ਤੋਂ ਪ੍ਰਸੰਗ ਵੱਲ ਆਰੰਭ ਹੁੰਦਾ ਹੋਇਆ ਵਿਸ਼ਲੇਸ਼ਣ ਦੌਰਾਨ ਪਾਠ ਤੋਂ ਪ੍ਰਸੰਗ ਤੇ ਪ੍ਰਸੰਗ ਤੋਂ ਪਾਠ ਵੱਲ ਵਾਰ-ਵਾਰ ਜਾਂਦੀ ਤੇ ਪਰਤਦੀ ਹੈ। ਆਪਣੀ ਇਸ ਦਿਸ਼ਾ ਨੂੰ ਨਿਰਧਾਰਿਤ ਕਰਨ ਸਮੇਂ ਕੇਸਰ ਗਲਪ-ਆਲੋਚਨਾ ਵਿਸ਼ੇਸ਼ ਗਲਪੀ-ਸਿਰਜਨਾ ਦੇ ਅਧਿਐਨ-ਵਿਸ਼ਲੇਸ਼ਣ ਲਈ ਰਚਨਾਕਾਰ ਦੀਆਂ ਪੂਰਵਵਲੀਆਂ ਗਲਪੀ-ਸਿਰਜਨਾ ਦਾ ਸਹਾਰਾ ਵੀ ਲੈਂਦੀ ਹੈ ਅਤੇ ਕਈ ਵਾਰ ਉਸ ਨੂੰ ਸਮੁੱਚੀ ਪੰਜਾਬੀ ਗਲਪ-ਸਾਹਿਤ ਪੰਰਪਰਾ ਵਿਚ ਰੱਖਕੇ ਵੇਖਦੀ ਹੋਈ ਸੰਬੰਧਿਤ ਗਲਪੀ-ਸਿਰਜਨਾ ਦੇ ਅੰਤਰ-ਪਾਠੀ ਸੰਬੰਧਾਂ ਨੂੰ ਵੀ ਉਜਾਗਰ ਕਰਦੀ ਹੈ ਅਤੇ ਸ਼੍ਰੇਣੀ-ਚੇਤਨਾ ਨੂੰ ਨਿਸ਼ਚਿਤ ਕਰਨ ਲਈ ਸੇਖੋਂ-ਆਲੋਚਨਾ ਵਾਂਗ ਰਚਨਾਕਾਰ ਦੇ ਜੀਵਨੀਮੂਲਕ ਵੇਰਵਿਆਂ ਦਾ ਸਹਾਰਾ ਲੈਣ ਦੀ ਵਿਧੀ ਨੂੰ ਅਪਣਾਉਂਦੀ ਹੈਜਿਸ ਦੇ ਅੰਤਰਗਤ ਇਹ ਆਲੋਚਨਾ ਰਚਨਾ-ਦ੍ਰਿਸ਼ਟੀਜੀਵਨ-ਦ੍ਰਿਸ਼ਟੀ ਤੇ ਯੁੱਗ-ਦ੍ਰਿਸ਼ਟੀ ਦੇ ਅੰਤਰ-ਸੰਬੰਧਾਂ ਤੇ ਅੰਤਰ-ਦਵੰਦਾਂ ਨੂੰ ਵੇਖਦੀ ਹੋਈ ਗਲਪੀ-ਸਿਰਜਨਾ ਦੀ ਵਿਆਖਿਆਵਿਸ਼ਲੇਸ਼ਣ ਤੇ ਮੁੱਲਾਂਕਣ ਕਰਨ ਵੱਲ ਅਗ੍ਰਸਰ ਹੁੰਦੀ ਹੈ।
ਕੋਈ ਸਾਹਿਤਕਾਰ ਇਸ ਦਵੰਦ ਦੇ ਸਾਰੇ ਪੱਖਾਂ ਨੂੰ ਕਿੰਨੀ ਭਰਪੂਰਤਾ ਤੇ ਕਿੰਨੇ ਠੀਕ ਇਤਿਹਾਸਕ ਪਰਿਪੇਖ ਵਿਚ ਗ੍ਰਹਿਣ ਕਰਦਾ ਹੈਇਹ ਗੱਲ ਉਸ ਦੀ ਜੀਵਨ-ਦ੍ਰਿਸ਼ਟੀਜੀਵਨ-ਅਨੁਭਵ ਤੇ ਸਾਹਿਤਕ ਯੋਗਦਾ ਉੱਤੇ ਨਿਰਭਰ ਹੁੰਦੀ ਹੈ ਤੇ ਇਸ ਦੇ ਆਧਾਰ 'ਤੇ ਹੀ ਉਸ ਦੀਆਂ ਸਾਹਿਤਕ ਪ੍ਰਾਪਤੀਆਂ ਦਾ ਲੇਖਾ-ਜੋਖਾ ਕੀਤਾ ਜਾ ਸਕਦਾ ਹੈ।5
ਇਸ ਤਰ੍ਹਾਂ ਕੇਸਰ ਗਲਪ-ਆਲੋਚਨਾ ਗਲਪੀ-ਬਿੰਬ ਦੀ ਵਿਆਖਿਆ ਅਤੇ ਰਚਨਾਕਾਰ ਦੇ ਜੀਵਨਮੂਲਕ ਵੇਰਵਿਆਂ ਉੱਤੇ ਆਸ਼ਰਿਤ ਹੋ ਕੇ ਰਚਨਾਕਾਰ ਦੀ ਸ਼੍ਰੇਣਿਕ-ਸਥਿਤੀ ਦਾ ਨਿਰਣਾ ਕਰਦੀ ਹੈ। ਪ੍ਰੰਤੂ ਧਿਆਨਯੋਗ ਇਹ ਹੈ ਕਿ ਜੀਵਨੀਮੂਲਕ-ਵੇਰਵਿਆਂ ਉੱਤੇ ਅਧਾਰਿਤ ਇਹ ਵਿਧੀ ਜਿਥੇ ਪ੍ਰਤੱਖ ਸੰਭਾਵਨਾ ਤੇ ਸਾਰਥਿਕਤਾ ਮੌਜੂਦ ਭਰਪੂਰ ਨਜ਼ਰੀ ਪੈਂਦੀ ਹੈਉੱਥੇ ਪ੍ਰੋਖ ਰੂਪ ਵਿਚ ਇਸ ਵਿਧੀਆਂ ਦੀਆਂ ਅਨੇਕਾਂ ਸੀਮਾਵਾਂ ਤੇ ਸਮੱਸਿਆਵਾਂ ਵੀ ਹੋਂਦ ਰੱਖਦੀਆਂ ਹਨ। ਕਿਉਂਕਿ ਕਈ ਵਾਰ ਰਚਨਾਕਾਰ ਆਪਣੇ ਜੀਵਨ ਦੇ ਅੰਤਰਗਤ ਸੁਚੇਤ ਰੂਪ ਵਿਚ ਕਿਸੇ ਵਿਚਾਰਧਾਰਕ ਪ੍ਰਤਿਬੱਧਤਾ ਦੇ ਲੜ ਲੱਗਿਆ ਹੋਇਆ ਵੀ ਆਪਣੀ ਕਲਾਤਮਿਕ ਸੀਮਾਵਾਂ ਦੇ ਕਾਰਨ ਵੱਸ ਅਚੇਤ ਹੀ ਗਲਪੀ-ਬਿੰਬ ਦੀ ਅਧੀਨ ਵਿਪਰੀਤ ਧੁਨੀ ਪ੍ਰਸਤੁਤ ਕਰ ਜਾਂਦਾ ਹੈ ਅਤੇ ਆਪਣੀ ਵਿਚਾਰਧਾਰਕ ਪ੍ਰਤਿਬੱਧਤਾ ਤੋਂ ਸੁਚੇਤ ਹੁੰਦਾ ਹੋਇਆ ਵੀ ਉਸ ਨੂੰ ਜ਼ੁਬਾਨ ਨਹੀਂ ਦੇ ਪਾਉਂਦਾ (ਜਿਵੇਂ ਪੰਜਾਬੀ ਦਾ ਨਾਲਵਕਾਰ ਜਸੰਵਤ ਸਿੰਘ ਕੰਵਲ) ਇਸ ਪ੍ਰਸੰਗ ਵਿਚ ਕੇਸਰ ਗਲਪ-ਆਲੋਚਨਾ ਜਿਥੇ ਇਕ-ਪਾਸੇ ਸੇਖੋਂ-ਆਲੋਚਨਾ ਦੀ ਇਸ ਉਪਰੋਕਤ ਵਿਧੀ ਨੂੰ ਅਪਣਾਉਣ ਕਾਰਨ ਸਾਂਝੇ ਧਰਾਤਲ ਉੱਤੇ ਵਿਚਰਦੀ ਹੈਉਥੇ ਇਹ ਆਲੋਚਨਾ ਇਸ ਵਿਧੀ ਨੂੰ ਲਾਗੂ ਕਰਨ ਵਿਚ ਨਿਖੜੀ ਦ੍ਰਿਸ਼ਟੀਗੋਚਰ ਹੁੰਦੀ ਹੈਜਿਸ ਅਧੀਨ ਇਹ ਗਲਪ-ਆਲੋਚਨਾ ਜ਼ਿਆਦਾਤਰ ਰਚਨਾ-ਦ੍ਰਿਸ਼ਟੀਜੀਵਨ-ਦ੍ਰਿਸ਼ਟੀ ਤੇ ਯੁੱਗ-ਦ੍ਰਿਸ਼ਟੀ ਦੇ ਪਰਸਪਰ ਸੰਬੰਧਾਂ ਦਾ ਮੁਤੱਲਿਆ ਕਰਦੀ ਹੋਈ ਤਰਕਸੰਗਤ ਤੇ ਵਿਵੇਕਸ਼ੀਲ ਢੰਗ ਨਾਲ ਪੰਜਾਬੀ ਦੇ ਵਿਸ਼ੇਸ਼ ਨਾਵਲਕਾਰਾਂ (ਜਿਵੇਂ ਨਾਨਕ ਸਿੰਘਸੁਰਿੰਦਰ ਸਿੰਘ ਨਰੂਲਾਜਸਵੰਤ ਸਿੰਘ ਕੰਵਲਸੰਤ ਸਿੰਘ ਸੇਖੋਂ,ਕਰਮਜੀਤ ਕੁੱਸਾ ਆਦਿਦੀਆਂ ਸਿਰਜਨਾਵਾਂ ਦਾ ਸਟੀਕ ਤੇ ਸੰਤੁਲਿਤ ਮੁੱਲਾਂਕਣ ਕਰਨ ਦੇ ਸਮਰੱਥ ਬਣਦੀ ਹੈ।ਕੇਸਰ ਗਲਪ-ਆਲੋਚਨਾ ਦੀ ਇਹ ਸਮਰੱਥਾ ਇਸ ਆਲੋਚਨਾ ਦੀ ਉਸ ਦ੍ਰਿਸ਼ਟੀ ਤੇ ਵਿਧੀ ਉੱਤੇ ਆਸ਼ਰਿਤ ਹੈਜਿਸ ਅਧੀਨ ਇਹ ਆਲੋਚਨਾ ਗਲਪੀ-ਪਾਠ ਦੇ ਯਥਾਰਥ ਨੂੰ ਪ੍ਰਸੰਗ ਵਿਚਲੀ ਵਾਸਵਿਕਤਾ ਨਾਲ ਅੰਤਰ-ਸੰਬੰਧਿਤ ਕਰਦੀ ਹੋਈ ਪਾਠ ਦੇ ਲੁਪਤ ਅਰਥਾਂ ਨੂੰ ਉਜਾਗਰ ਕਰਨ ਵੱਲ ਅਗ੍ਰਸਰ ਹੁੰਦੀ ਹੈ  ਅਜਿਹਾ ਕਰਦੇ ਸਮੇਂ ਇਹ ਆਲੋਚਨਾ ਆਪਣੀ ਵਿਚਾਰਧਰਕ ਸਪੱਸ਼ਟਤਾ ਕਾਰਨ ਸਥਾਪਤ ਨਾਲੋਂ ਵੱਖਰੇ ਵਿਚਾਰ ਤੇ ਵਿਸ਼ਲੇਸ਼ਣ ਕਰਨ ਵੱਲ ਰੁਚਿਤ ਨਹੀਂ ਹੁੰਦੀ ਸਗੋਂ ਸਥਾਪਿਤ ਦੇ ਬਿੰਬ ਨੂੰ ਵਿਖੰਡਤ ਕਰਕੇ ਉਸਦੇ ਮੁੱਲਾਂ ਦੇ ਮੂਲ ਤੱਕ ਪਹੁੰਚਣ ਲਈ ਯਤਨਸ਼ੀਲ ਰਹਿੰਦੀ ਹੈਜਿਵੇਂ ਕੇਸਰ ਗਲਪ-ਆਲੋਚਨਾ ਸੁਰਿੰਦਰ ਸਿੰਘ ਨਰੂਲਾ ਦੇ ਨਾਵਲ ਬਾਰੇ ਵਿਸ਼ਲੇਸ਼ਣ ਕਰਦੀ ਹੋਈ ਇਹ ਮੱਤ ਦਿੰਦੀ ਹੈ :
ਆਮ ਤੌਰ 'ਤੇ ਨਰੂਲੇ ਨੂੰ ਯਥਾਰਥਵਾਦੀ ਪੰਜਾਬੀ ਨਾਵਲ ਦਾ ਮੋਢੀ ਕਿਹਾ ਜਾਂਦਾ ਹੈ ਪਰ ਉਹ ਦਾ ਇਹ ਨਾਵਲ ਸਧਾਰਨ ਦ੍ਰਿਸ਼ਟੀ ਤੋਂ ਪੰਜਾਬੀ ਦੇ ਨਿਮਨ ਕੋਟੀ ਦੇ ਨਾਵਲਾਂ ਵਿਚ ਆਉਂਦਾ ਹੈ। ਉਹ 'ਯੂਟੋਪੀਅਈ ਸਮਾਜਵਾਦਦੀ ਸਿਰਜਨ ਦੀ ਧੁਨ ਵਿਚ ਭਾਰਤੀ ਦੀ ਆਜ਼ਾਦੀ ਤੋਂ ਬਾਅਦ ਸਰਕਾਰੀ ਸੁਧਾਰਵਾਦੀ ਨਾਹਰਿਆਂ ਦੀ ਹਮਾਇਤ ਵਿਚ ਜਾ ਖੜ੍ਹਦਾ ਹੈ। ਪਰ ਨਾਇਕ ਦੇ ਕਿਰਦਾਰ ਨੂੰ ਯਥਾਰਥਕ ਰੂਪ ਵਿਚ ਪੇਸ਼ ਕਰਕੇ ਤੇ ਕਾਮਿਆਂ ਦੇ ਆਗੂਆਂ ਨੂੰ ਜੇਲ ਵਿਚ ਦਿਖਾ ਕੇ ਉਹ ਇਸ ਸੁਧਾਰਵਾਦ ਦਿੱਖ ਨੂੰ ਅੰਦਰੋਂ ਸੱਕੀ ਵੀ ਬਣਾਉਂਦਾ ਹੈ। ਸੁਮੱਚੇ ਰੂਪ ਵਿਚ ਇਸ ਨੂੰ ਯਥਾਰਥ ਦਾ ਨਹੀਂ ਸੁਪਨੇ ਦਾ ਨਾਵਲ ਹੀ ਕਿਹਾ ਜਾ ਸਕਦਾ ਹੈ।6
ਉਪਰੋਕਤ ਸੰਦਰਭ ਇਸ ਆਲੋਚਨਾ ਦੀ ਮੌਲਿਕਤਾ ਦਾ ਪ੍ਰਮਾਣ ਅਤੇ ਵਿਕਾਸਮਈ ਹੋਣ ਦੀ ਪਹਿਚਾਣ ਹੈ। ਜਿਸ ਪਹਿਚਾਣ ਨੂੰ ਕੇਸਰ ਗਲਪ-ਆਲੋਚਨਾ ਦੀ ਸੰਬਾਦ ਪ੍ਰਵਿਰਤੀ ਵਿਚੋਂ ਵੀ ਤਲਾਸ਼ਿਆ ਜਾ ਸਕਦਾ ਹੈਜਿਸ ਅਧੀਨ ਇਹ ਆਲੋਚਨਾ ਪੰਜਾਬੀ ਗਲਪੀ-ਸਿਰਜਨਾਵਾਂ ਬਾਰੇ ਮੌਜੂਦ ਪੰਜਾਬੀ ਗਲਪ-ਆਲੋਚਕਾਂ (ਜੋਗਿੰਦਰ ਸਿੰਘ ਰਾਹੀ ਤੇ ਨਰਿੰਜਨ ਤਸਨੀਮਦੀਆਂ ਪੂਰਵਲੀਆਂ ਧਾਰਨਾਵਾਂ ਨਾਲ ਸੰਬਾਦ ਦਾ ਰਿਸ਼ਤਾ ਕਾਇਮ ਕਰਦੀ ਇਨ੍ਹਾਂ ਧਾਰਨਾਵਾਂ ਨੂੰ ਦਰੁਸਤ ਕਰਨ ਲਈ ਵੀ ਯਤਨਸ਼ੀਲ ਰਹਿੰਦੀ ਹੈ। ਉਸ ਦਾ ਇਹ ਸੰਬਾਦ ਕੇਵਲ ਪੰਜਾਬੀ ਗਲਪ ਨਾਲ ਸੰਬੰਧਿਤ ਪਰ-ਆਲੋਚਕਾਂ ਦੀਆਂ ਧਾਰਨਾਵਾਂ ਨਾਲ ਹੀ ਨਹੀਂ ਰਹਿੰਦਾ ਸਗੋਂ ਇਨ੍ਹਾਂ ਆਲੋਚਕਾਂ ਦੀਆਂ ਅਧਿਐਨ-ਪ੍ਰਣਾਲੀਆਂ ਜਾਂ ਅਧਿਐਨ-ਵਿਧੀਆਂ ਨੂੰ ਵੀ ਆਪਣੇ ਕਲੇਵਰ ਵਿਚ ਲੈਂਦਾ ਹੈ। ਇਸ ਧਰਾਤਲ ਉੱਤੇ ਇਹ ਆਲੋਚਨਾ ਰੂਪ-ਕੇਂਦਰਿਤ ਤੇ ਆਦਰਸ਼ਵਾਦੀ ਆਲੋਚਨਾ ਪੱਧਤੀਆਂ ਦੀਆਂ ਪਹੁੰਚ-ਵਿਧੀਆਂ ਦੀਆਂ ਕਮਜ਼ੋਰੀਆਂ ਤੇ ਇਨ੍ਹਾਂ ਦੀਆਂ ਵਿਚਾਰਧਾਰਕ ਵਿਸੰਗਤੀਆਂ ਦੀ ਭੂਮੀ ਤੇ ਭੂਮਿਕਾ ਨੂੰ ਦ੍ਰਿਸ਼ਟੀਗੋਚਰ ਕਰਦੀ ਹੈ। ਇਹ ਕੇਸਰ ਗਲਪ-ਆਲੋਚਨਾ ਦੀ ਵਿਚਾਰਧਾਰਕ ਪ੍ਰਤਿਬੱਧਤਾ ਦਾ ਪ੍ਰਮਾਣ ਹੈਜਿਸ ਦੇ ਅੰਤਰਗਤ ਪ੍ਰਗਟਾਅ ਦੀ ਸਪੱਸ਼ਟਤਾ ਦਾ ਗੁਣ ਇਸ ਆਲੋਚਨਾ ਦੀ ਅਧਿਆਪਨੀ-ਸ਼ੈਲੀ ਨੇ ਆਪਣੇ ਵਿਚ ਸਮੋਇਆ ਹੈ।
          ਕੇਸਰ ਗਲਪ-ਆਲੋਚਨਾ ਦਾ ਅਗਲੇਰਾ ਪਛਾਣ ਚਿੰਨ੍ਹ ਉਸਦੇ ਗਲਪ-ਸ਼ਾਸਤਰ ਦੇ ਨਿਰਮਾਣ ਵਿਚ ਲੁਪਤ ਹੈ ਜਿਸ ਦਾ ਨਿਰਮਾਣ ਇਹ ਆਲੋਚਨਾ ਪ੍ਰੋਢ ਸਮਾਜ-ਸ਼ਾਸਤਰੀ ਤੇ ਸੁਹਜ-ਸ਼ਾਸਤਰੀ ਜਿਵੇਂ ਮਿਸ਼ੈਲ ਜਿਰਾਫ਼ਾ,ਜਾਰਜ ਲੁਕਾਚਰੈਲਫ਼ ਫਾਕਸਐਡਵਿਨ ਮਿਉਰ ਤੇ ਲੁਇਸ ਗੋਲਡਮਾਨ ਆਦਿ ਦੇ ਸਿਧਾਂਤਕ ਸੁਹਜ ਤੇ ਸਮਾਜ-ਸ਼ਾਸਤਰੀ ਮਾਡਲਾਂ ਉੱਤੇ ਅਧਾਰਿਤ ਹੈ। ਇਨ੍ਹਾਂ ਸਾਹਿਤ-ਚਿੰਤਕਾਂ ਪਾਸੋਂ ਇਹ ਗਲਪ-ਆਲੋਚਨਾ ਗਲਪੀ-ਸਿਰਜਨਾ ਦੀ ਹੋਂਦ-ਵਿਧੀ ਨਾਲ ਸੰਬੰਧਿਤ ‘ਸਮੁੱਚਤਾ’ ਅਤੇ ‘ਪ੍ਰਤੀਨਿਧਤਾ’7 ਵਰਗੇ ਸੰਕਲਪਾਂ ਨੂੰ ਗ੍ਰਹਿਣ ਕਰਦੀ ਹੈ। ਇਨ੍ਹਾਂ ਵਿਚ ਸਮੁੱਚਤਾ ਤੋਂ ਇਸ ਆਲੋਚਨਾ ਦਾ ਭਾਵ ਸਥਿਤੀਆਂ ਜਾਂ ਪਾਤਰਾਂ ਦੇ ਜਨਮ ਤੋਂ ਲੈ ਕੇ ਮੌਤ ਤੱਕ ਦੇ ਕ੍ਰਮ-ਬੱਧ ਵਿਵਰਣ ਤੋਂ ਨਹੀਂਸਗੋਂ ਇਸ ਦਾ ਭਾਵ ਨਾਵਲ ਵਿਚ ਪੇਸ਼ ਮਨੁੱਖੀ ਸ਼ਖ਼ਸੀਅਤ ਦੇ ਬੌਧਿਕਭਾਵੁਕ ਤੇ ਅਮਲ ਦੇ ਤਿੰਨੋੱ ਪੱਖਾਂ ਨੂੰ ਉਜਾਗਰ ਕਰਨ ਤੋਂ ਹੈ। ਇਸ ਸਮੁੱਚੇ ਜੀਵਨ-ਬਿੰਬ ਨੂੰ ਉਘਾੜਨ ਲਈ ਕੇਸਰ ਗਲਪ-ਆਲੋਚਨਾ ਰਚਨਾਕਾਰ ਤੋਂ ਗਲਪੀ-ਸਿਰਜਨਾ ਨੂੰ ਅਖੰਡਿਤ ਤੇ ਵਿਆਪਕ ਵਾਸਤਵਿਕ-ਜੀਵਨ ਵਿਚੋਂ ਚੋਣ ਦੇ ਸਿਧਾਂਤ 'ਤੇ ਅਧਾਰਿਤ ਇਕ ਪ੍ਰਤੀਨਿਧ ਜੀਵਨ-ਸਥਿਤੀ ਉਭਾਰਨ ਦੀ ਮੰਗ ਕਰਦੀ ਹੈ। ਕੇਸਰ ਗਲਪ-ਆਲੋਚਨਾ ਦੁਆਰਾ ਪ੍ਰਸਤੁਤ ਹੋਏ ਪ੍ਰਤੀਨਿਧ ਬਿੰਬ ਤੇ ਮੂਲ-ਵਰਤਾਰੇ ਦੇ ਸੰਬੰਧਾਂ ਨੂੰ ਦਵੰਦਾਤਮਿਕ-ਪਦਾਰਥਵਾਦ ਦੇ 'ਆਮ ਤੇ ਵਿਸ਼ੇਸ਼' (general and particular) ਦੇ ਦਾਰਸ਼ਨਿਕ ਪ੍ਰਵਰਗ ਦੇ ਸਮਾਨਾਂਤਰ ਰੱਖਕੇ ਹੋਰ ਗਹਿਰਾਈ ਨਾਲ ਸਮਝ ਸਕਦੇ ਹਾਂਜਿਵੇਂ ਆਮਵਿਸ਼ੇਸ਼ ਦੁਆਰਾ ਪ੍ਰਗਟ ਹੁੰਦਾ ਹੈ ਅਤੇ ਵਿਸ਼ੇਸ਼ਆਮ ਦੀ ਪ੍ਰਤਿਨਿਧਤਾ ਕਰਦਾ ਹੈਉਸੇ ਤਰ੍ਹਾਂ ਪ੍ਰਤੀਨਿਧ ਬਿੰਬ ਮੂਲ ਵਰਤਾਰੇ ਵਿਚੋਂ ਪੈਦਾ ਹੋ ਕੇ ਵੀ ਵਿਸ਼ੇਸ਼ ਹੁੰਦਾ ਹੈ ਅਤੇ ਮੂਲ ਵਰਤਾਰੇ ਦੀ ਹੀ ਪ੍ਰਤਿਨਿਧਤਾ ਕਰਦਾ ਹੈ। ਇਸ ਪ੍ਰਕਾਰ ਪ੍ਰਤੀਨਿਧ ਬਿੰਬ ਮੂਲ-ਵਰਤਾਰੇ ਨਾਲ ਵਰਗੇਵੇੱ ਤੇ ਵਖਰੇਵੇਂ (ਰਚਨਾਕਾਰ ਦੀ ਸਿਰਜਨ ਸ਼ਕਤੀ ਦੇ ਸਹਾਰੇਦੇ ਸੰਬੰਧਾਂ ਵਿਚ ਬੱਝਿਆ ਹੋਇਆ ਮੂਲ-ਵਰਤਾਰੇ ਦੇ ਵਿਸ਼ੇਸ਼ ਗੁਣ ਆਪਣੇ ਵਿਚ ਸਮੋਈ ਰੱਖਦਾ ਹੈ। ਜਿਸ ਬਾਰੇ ਬੋਰਿਸ ਸ਼ਚਕੋਵ (Boris Sochkov) ਦਾ ਕਹਿਣਾ ਹੈ ਕਿ ''ਨਿੱਕੇ ਦੁਖਾਂਤਾਂ ਦੇ ਪਾਤਰ ਕੇਵਲ ਆਪਣੇ ਜੁਗ ਦੀਆਂ ਪੁਸ਼ਾਕਾਂ ਹੀ ਨਹੀਂ ਪਹਿਨਦੇਉਹ ਆਪਣੇ-ਆਪਣੇ ਜੁਗ ਦੀਆਂ ਬਹੁਤ ਸਾਰੀਆਂ ਮਨੋਵਿਗਿਆਨਕ ਵਿਸ਼ੇਸ਼ਤਾਵਾਂ ਵੀ ਰੱਖਦੇ ਹਨ। ਉਹਨਾਂ ਦਾ ਇਸ ਹੱਦ ਤੱਕ ਸਾਧਾਰਨੀਕਰਨ ਅਤੇ ਯਥਾਰਥਵਾਦੀ ਢੰਗ ਨਾਲ ਪ੍ਰਕਾਰੀਕਰਨ ਕੀਤਾ ਗਿਆ ਹੈ (ਕਿਇਹ ਇਤਿਹਾਸਕ ਤੱਥ ਦੀਆਂ ਸੀਮਾਵਾਂ ਬੰਦਸ਼ਾਂ ਤੋਂ ਪਾਰ ਚਲੇ ਜਾਂਦੇ ਹਨ।''8
          ਇਸ ਪ੍ਰਸੰਗ ਵਿਚ ਕੇਸਰ ਗਲਪ-ਆਲੋਚਨਾ ਉਪਰੋਕਤ ਮਾਰਕਸਵਾਦੀ-ਚਿੰਤਕਾਂ ਦੇ ਸੁਮੱਚਤਾ ਤੇ ਪ੍ਰਤੀਨਿਧਤਾ ਦੇ ਸੰਕਲਪਾਂ ਨੂੰ ਹੀ ਯਥਾਰਥਕ ਗਲਪ-ਬਿੰਬ ਸਿਰਜਨ ਦਾ ਆਧਾਰ-ਤੱਤ ਕਿਆਸ ਕਰਦੀ ਹੈਪ੍ਰੰਤੂ ਕੇਸਰ ਗਲਪ-ਆਲੋਚਨਾ ਦੀ ਪ੍ਰਾਪਤੀ ਇਨ੍ਹਾਂ ਸਾਹਿਤਕ-ਮਾਡਲਾਂ ਨੂੰ ਫ਼ੈਸ਼ਨ-ਪ੍ਰਸਤੀ ਦੇ ਪ੍ਰਭਾਵ ਅਧੀਨ ਗ੍ਰਹਿਣ ਕਰਨ ਦੀ ਬਜਾਇ ਇਨ੍ਹਾਂ ਮਾਡਲਾਂ ਦੇ ਮੁੱਲਾਂ ਨੂੰ ਹੂ-ਬੁ-ਹੂ ਗ੍ਰਹਿਣ ਕਰਨ ਦੀ ਥਾਂ ਇਨ੍ਹਾਂ ਮਾਡਲਾਂ ਨੂੰ ਪੰਜਾਬੀ ਸਾਹਿਤ ਦੀ ਪਰੰਪਰਾ ਤੇ ਪਸਾਰਾਂ ਦੇ ਅਨੁਰੂਪ ਢਾਲਕੇ ਨਵ-ਸਿਰਜਨ ਜਾਂ ਪ੍ਰਸੰਗਿਕ ਕਰਨ ਦਾ ਕਾਰਜ ਕਰਨ ਵਿਚ ਅਤੇ ਇਨ੍ਹਾਂ ਮਾਡਲਾਂ ਦੇ ਮੂਲ ਦੀ ਤਲਾਸ਼ ਕਰਕੇ ਧਾਰਨ ਕਰਨ ਵਿਚ ਨਿਹਿਤ ਹੈ। ਜਿਵੇਂ ਜਾਰਜ ਲੁਕਾਚ ਤੇ ਰੈਲਫ ਫ਼ਾਕਸ ਦੀਆਂ ਧਾਰਨਾਵਾਂ ਨੂੰ ਮਾਰਕਸ ਤੇ ਏਂਗਲਜ਼ ਨਾਲ ਸੰਬਧਿਤ ਕਰਦੀ ਇਸ ਆਲੋਚਨਾ ਦਾ ਮੱਤ ਹੈ :
ਯਥਾਰਥਵਾਦੀ ਨਾਵਲੀ ਦੇ ਸੌਂਦਰਯ-ਸ਼ਾਸਤਰ ਦੀ ਉਸਾਰੀ ਵਿਚ ਹੰਗੇਰੀਅਨ ਚਿੰਤਨ ਲੁਕਾਚ ਅਤੇ ਇਕ ਅੰਗਰੇਜ਼ ਆਲੋਚਕ ਰੈਲਫ ਫਾਕਸ ਦਾ ਯੋਗਦਾਨ ਮਹੱਤਵਪੂਰਨ ਹੈ। ਉਨ੍ਹਾਂ ਦੋਹਾਂ ਦਾ ਵਿਚਾਰ ਹੈ ਕਿ ਨਾਵਲ ਸੰਪੂਰਨ ਮਾਨਵ (the whole) ਦੀ ਅਭਿਵਿਅਕਤੀ ਹੈ ਅਤੇ 'ਸੰਪੂਰਨ ਮਾਨਵਦੀ ਅਭਿਵਿਅਕਤੀ 'ਪੂਰੇ ਸਮਾਜਦੇ ਸੰਦਰਭ ਵਿਚ ਹੀ ਹੋ ਸਕਦੀ ਹੈ।(ਇਹਲੁਕਾਚ ਤੇ ਫਾਕਸ ਦੇ ਗਲਪ-ਸ਼ਾਸਤਰ ਦਾ ਸਿਧਾਂਤਕ ਆਧਾਰ ਮੋਟੇ ਤੌਰ 'ਤੇਮਾਰਕਸ-ਏੱਗਲਜ਼ ਦੀਆਂ ਕੁਝ ਟਿੱਪਣੀਆਂ(observation) ਹਨ।9
ਇਸ ਪ੍ਰਕਾਰ ਇਹ ਗਲਪ-ਆਲੋਚਨਾ ਇਨ੍ਹਾਂ ਸੰਕਲਪਾਂ ਦੀ ਮੂਲ ਪ੍ਰਕਿਰਤੀ ਦੇ ਅਨੁਕੂਲ ਹੀ ਇਨ੍ਹਾਂ ਦੀਆਂ ਨਵੀਨ ਸੰਭਾਵਨਾਵਾਂ ਨੂੰ ਉਜਾਗਰ ਕਰਦੀ ਹੈ ਅਤੇ ਇਨ੍ਹਾਂ ਵਿਚ ਵਧੇਰੇ ਸਪੱਸ਼ਟਤਾ ਤੇ ਮੌਲਿਕਤਾ ਦਾ ਸੰਚਾਰ ਕਰਦੀ ਹੋਈ ਇਨ੍ਹਾਂ ਦੇ ਮੂਲ ਸੁਭਾਅ ਨੂੰ ਕਾਇਮ ਰੱਖਦੀ ਆਪਣੀ ਆਲੋਚਨਾਤਮਿਕ-ਪਹੁੰਚ ਦਾ ਵਿਕਾਸ ਕਰਦੀ ਹੈ।
ਇਸ ਤੋਂ ਇਲਾਵਾ ਕੇਸਰ ਗਲਪ-ਆਲੋਚਨਾ ਦੀ ਇਕ ਵਿਸ਼ੇਸ਼ਤਾ ਗਲਪੀ-ਸਿਰਜਨਾ ਦੀ ਹੋਂਦ-ਵਿਧੀ ਬਾਰੇ ਵਿਚਾਰ ਕਰਨ ਵਿਚ ਵੀ ਲੁਪਤ ਹੈਜਿਸ ਦੇ ਅੰਤਰਗਤ ਇਹ ਗਲਪ-ਆਲੋਚਨਾ ਗਲਪ-ਸਿਰਜਨਾ ਦੀ ਹੋਂਦ ਨੂੰ ਸਮਾਜ-ਸਾਖੇਪ ਸਿਰਜਨਾ ਕਿਆਸ ਕਰਦੀ ਹੋਈ ਰਚਨਾਕਾਰ ਦੀ ਸਵੈ-ਅਭਿਵਿਅਕਤੀ ਤੇ ਸਮਾਜਿਕ-ਸੱਚ ਦੇ ਦਵੰਦਾਤਮਿਕ ਸੰਬੰਧਾਂ ਉੱਤੇ ਅਧਾਰਿਤ ਉਪਯੋਗਿਕਤਾ-ਮੂਲਕ ਕਿਰਤ ਸਵੀਕਾਰਦੀ ਹੈ। ਅਜਿਹਾ ਕਰਦੇ ਸਮੇਂ ਕੇਸਰ ਗਲਪ-ਆਲੋਚਨਾ ਆਪਣੀ ਸੰਤੁਲਿਤ ਸਿਧਾਂਤਕ ਸੂਝ ਦੁਆਰਾ ਇਸ ਨੁਕਤੇ ਤੋਂ ਵੀ ਸੁਚੇਤ ਹੈ ਕਿ ਵਿਚਾਰਕ ਤੱਤਾਂ ਨਾਲ ਲਬਰੇਜ਼ ਤੇ ਸੁਹਜਾਤਮਿਕ ਤੱਤਾਂ ਤੋਂ ਨਿਰਲੇਪ ਕੋਈ ਗਲਪੀ-ਸਿਰਜਨਾ ਨਿਰੋਲ ਪ੍ਰਚਾਰ ਦਾ ਦਰਜਾ ਪ੍ਰਾਪਤ ਕਰ ਜਾਂਦੀ ਹੈ। ਇਸ ਪ੍ਰਕਾਰ ਦੀ ਸਿਰਜਨਾ ਕੇਸਰ ਗਲਪ-ਆਲੋਚਨਾ ਲਈ ਕਿਸੇ ਵੀ ਪੱਧਰ 'ਤੇ ਸਾਹਿਤਕ-ਕਿਰਤ ਦਾ ਦਰਜਾ ਨਹੀਂ ਰੱਖਦੀਸਗੋਂ ਇਸ ਗਲਪ-ਆਲੋਚਨਾ ਲਈ ਪ੍ਰਮਾਣਿਕ ਗਲਪ-ਸਿਰਜਨਾ ਸੋਚ ਤੇ ਸੁਹਜ ਦੀ ਸੰਯੁਕਤੀ ਪੇਸ਼ ਕਰਦੀ ਹੈਇਸ ਸੰਯੁਕਤੀ ਦਾ ਨਿਬਾਹ ਕਰਨਾ ਰਚਨਾਕਾਰ ਦੀ ਮਰਜ਼ੀ ਉੱਤੇ ਅਧਾਰਿਤ ਨਹੀਂ ਸਗੋਂ ਇਹ ਗਲਪ-ਸਿਰਜਨਾ ਦੀ ਹੋਂਦ-ਵਿਧੀ ਦੀ ਮਜ਼ਬੂਰੀ ਦਾ ਪਰਿਣਾਮ ਹੈ।
ਯਥਾਰਥਵਾਦੀ ਸਾਹਿਤਕ ਕਿਰਤ ਦੀ ਰਚਨਾ ਪ੍ਰਕਿਰਿਆ ਦਾ ਮੁੱਖ ਆਧਾਰ ਪੂਰਵ-ਪ੍ਰਾਪਤ ਸ਼ਿਲਪ-ਗਿਆਨ ਨਹੀਂ ਹੁੰਦਾਸਗੋਂ ਜੀਵਨ-ਯਥਾਰਥ ਦਾ ਉਹ ਪੈਟਰਨ ਹੁੰਦਾ ਹੈ ਜਿਸ ਨੂੰ ਸਾਹਿਤਕਾਰ ਨੇ ਆਪ ਖੋਜਿਆ ਤੇ ਅਨੁਭਵਿਆ ਹੁੰਦਾ ਹੈ। ਉਹ ਨਾ ਤਾਂ ਪੂਰਵ-ਪ੍ਰਾਪਤ ਸ਼ਿਲਪ-ਗਿਆਨ ਨੂੰ ਪ੍ਰਾਪਤ ਯਥਾਰਥ ਉੱਤੇ ਠੋਸਦਾ ਹੈ ਤੇ ਨਾ ਹੀ ਆਪਣੇ ਅਨੁਭਵ ਕੀਤੇ ਯਥਾਰਥ ਨੂੰ ਆਪ ਮੁਹਾਰੇ ਕਲਾ-ਕਿਰਤ ਵਿਚ ਰੂਪਾਂਤਿਰਤ ਹੋ ਜਾਣ ਦੀ ਖੁੱਲ੍ਹ ਦਿੰਦਾ ਹੈ। ਉਹ ਕਿਸੇ ਅੰਤਮ ਮਨੋਰਥ ਨੂੰ ਮੁੱਖ ਰੱਖ ਕੇਪੂਰਵ ਪ੍ਰਾਪਤ ਸ਼ਿਲਪ-ਔਜ਼ਾਰਾ ਨਾਲ ਰਚਨਾ-ਪ੍ਰਕਿਰਿਆ ਵਿਚ ਬੁਝਦਾ ਹੈਪਰ ਇਸ ਪ੍ਰਕਿਰਿਆ ਦੇ ਦੌਰਾਨ ਅਨੁਭਵ ਠੀਕ ਯਥਾਰਥ ਦੀ ਕੱਚੀ ਸਮੱਗਰੀ ਦਾ ਤਕਾਜ਼ਾ ਉਸ ਨੂੰ ਆਪਣੇ ਆਰੰਭਕ ਮਨੋਰਥ ਅਤੇ ਸ਼ਿਲਪ-ਗਿਆਨ ਵਿਚ ਤਬਦੀਲੀ ਕਰਨ ਲਈ ਮਜ਼ਬੂਰ ਕਰਦਾ ਹੈ।10
ਪ੍ਰੰਤੂ ਇਸ ਪ੍ਰਸੰਗ ਵਿਚ ਕਈ ਵਾਰ ਕੇਸਰ ਗਲਪ-ਆਲੋਚਨਾ ਗਲਪੀ-ਰਚਨਾ ਦੇ ਸਮਾਜਿਕ ਤੇ ਸੁਹਜਾਤਮਿਕ ਪਹਿਲੂਆਂ ਦਾ ਵਿਸ਼ਲੇਸ਼ਣ ਕਰਦੀ ਹੋਈ ਤੱਤਵਾਦੀ-ਆਲੋਚਨਾ ਦੇ ਅਰਥ-ਖੇਤਰ ਵਿਚ ਪ੍ਰਵੇਸ਼ ਕਰ ਜਾਂਦੀ ਹੈਜਿਸ ਅਧੀਨ ਇਹ ਗਲਪ-ਆਲੋਚਨਾ ਗਲਪੀ-ਸਿਰਜਨਾ ਨੂੰ 'ਕੱਥ ਤੇ ਵੱਥਦੇ ਮੋਟੇ ਜਿਹੇ ਰੂਪ ਵਿਚ ਵਿਭਾਜਤ ਕਰਦੀ ਗਲਪੀ-ਸਿਰਜਨਾ ਨੂੰ ਪਾਤਰ-ਚਿੱਤਰਣਰਚਨਾ-ਵਸਤੂਭਾਸ਼ਾ-ਸ਼ੈਲੀ ਤੇ ਸਾਹਿਤਕ-ਯੋਗਦਾਨ ਵਰਗੇ ਸਿਰਲੇਖਾਂ ਅਧੀਨ ਵਿਚਾਰਨ ਲਈ ਕਾਰਜਸ਼ੀਲ ਹੋ ਜਾਂਦੀ ਹੈ। ਵਿਸ਼ਲੇਸ਼ਣ ਤੇ ਮੁੱਲਾਂਕਣ ਦੀ ਇਸ ਪ੍ਰਕਾਰ ਦੀ ਵਿਧੀ ਨਿਰਸੰਦੇਹ ਗਲਪੀ-ਸਿਰਜਨਾ ਦੇ ਸੰਪੂਰਨ ਅਧਿਐਨ ਨੂੰ ਦਰਕਿਨਾਰ ਕਰਨ ਦੀ ਵਿਸੰਗਤੀਆਂ ਨਾਲ ਭਰਪੂਰ ਹੈ। ਇਸ ਦੇ ਨਾਲ ਹੀ ਕੇਸਰ ਗਲਪ-ਆਲੋਚਨਾ ਵਿਕੋਲਿਤਰੇ ਰੂਪ ਵਿਚ ਰਚਨਾਕਾਰ ਦੀ ਜੀਵਨ-ਦ੍ਰਿਸ਼ਟੀ ਤੇ ਰਚਨਾ-ਦ੍ਰਿਸ਼ਟੀ ਦੇ ਅੰਤਰ-ਸੰਬੰਧਾਂ ਤੇ ਅੰਤਰ-ਦਵੰਦਾਂ ਨੂੰ ਵਿਚਾਰਦੀ ਹੋਈ ਕੋਈ ਵਾਰ ਗਲਪੀ-ਪਾਠ ਦੀ ਸਤੱਹੀ-ਸੰਰਚਨਾ ਤੱਕ ਹੀ ਸੀਮਿਤ ਹੋ ਜਾਂਦੀਰਚਨਾਕਾਰ ਦੀਆਂ ਸਮੁੱਚੀਆਂ ਸਿਰਜਨਾਵਾਂ ਦਾ ਠੀਕ ਮੁਤੱਲਿਆ ਕਰਨ ਤੋਂ ਅਵੇਸਲੀ ਵੀ ਰਹਿ ਜਾਂਦੀ ਹੈ। ਇਸ ਪ੍ਰਕਾਰ ਦੀ ਇਕ ਉਦਾਹਰਨ ਕੇਸਰ ਗਲਪ-ਆਲੋਚਨਾ ਦੁਆਰਾ ਸੁਜਾਨ ਸਿੰਘ ਦੀ ਕਹਾਣੀ-ਸਿਰਜਨਾ ਦੇ ਅਧਿਐਨ-ਵਿਸ਼ਲੇਸ਼ਣ ਵਿਚੋਂ ਦ੍ਰਿਸ਼ਟੀਗੋਚਰ ਹੁੰਦੀ ਹੈਜਿਸ ਅਧੀਨ ਕੇਸਰ ਗਲਪ-ਆਲੋਚਨਾ ਸੁਜਾਨ ਸਿੰਘ ਦੇ ਜੀਵਨਪਰਕ-ਵੇਰਵਿਆਂ ਨਾਲ ਉਸਦੀ ਦੀ ਜੀਵਨ-ਦ੍ਰਿਸ਼ਟੀ ਦਾ ਨਿਰਧਾਰਨ ਕਰਦੀ ਹੋਈ ਅੱਗੋਂ ਰਚਨਾ-ਦ੍ਰਿਸ਼ਟੀ ਨੂੰ ਉਲੀਕਣ ਦੇ ਯਤਨ ਅਧੀਨ ਵਿਸ਼ਲੇਸ਼ਣ ਕਰਦੀ ਹੈ ਅਤੇ ਸੁਜਾਨ ਸਿੰਘ ਨੂੰ ਯਥਾਰਥਵਾਦੀ ਅਤੇ ਇਤਿਹਾਸਕ ਅਨਿਵਾਰਤਾ ਨੂੰ ਪੇਸ਼ ਕਰਨ ਵਾਲਾ ਕਹਾਣੀਕਾਰ ਕਿਆਸ ਕਰਦੀ ਹੈ। ਇਥੇ ਕੇਸਰ ਗਲਪ-ਆਲੋਚਨਾ ਦੀ ਸਮੱਸਿਆ ਸੁਜਾਨ ਸਿੰਘ ਦੀ ਕਹਾਣੀ-ਸਿਰਜਨਾ ਵਿਚੋਂ ਉਭਰਦੇ ਸਮਾਜਵਾਦੀ ਗਲਪੀ-ਬਿੰਬ ਦੀ ਉਪਭਾਵੁਕਤਾ ਨੂੰ ਅਣਗੋਲਿਆਂ ਕਰਨ ਵਿਚ ਨਜ਼ਰੀ ਪੈਂਦੀ ਹੈ। ਜਿਸ ਅਧੀਨ ਇਹ ਗਲਪ-ਆਲੋਚਨਾ ਸੁਜਾਨ ਸਿੰਘ ਦੀਆਂ ਜੀਵਨ-ਸਥਿਤੀਆਂ ਦੇ ਪ੍ਰਭਾਵ ਅਧੀਨ ਉਸਦੇ ਵਿਅਕਤਿਤਵ ਵਿਚ ਪ੍ਰਵੇਸ਼ ਪਾਉੱਦੀ ਉਪਭਾਵੁਕਤਾ ਅਤੇ ਉਪਭਾਵੁਕਤਾ ਅਧਾਰਿਤ ਰਚਨਾ-ਦ੍ਰਿਸ਼ਟੀ (ਵਿਕੋਲਿਤਰੇ ਰੂਪ ਵਿਚਕਾਰਨ ਉਸਦੇ ਗਲਪੀ-ਬਿੰਬ ਦੀ ਅਣਯਥਾਰਥਕਤਾ,ਸਤਹੀ-ਪੱਧਰ ਤੇ ਪੂਰਬ-ਆਗ੍ਰਹੀ (prejudice) ਦ੍ਰਿਸ਼ਟੀ ਦੀ ਹੋਂਦ ਪ੍ਰਕਿਰਿਆ ਨੂੰ ਪ੍ਰੋਖੇ ਕਰਦੀ ਹੈ। ਜਿਸ ਕਾਰਨ ਸੁਜਾਨ ਸਿੰਘ ਦੀ ਕਹਾਣੀ-ਸਿਰਜਨਾ ਵਿਚੋਂ ਸਮਾਜਵਾਦ ਦਾ ਵਿਗਿਆਨਿਕ ਤੇ ਬੌਧਿਕ ਸਰੂਪ ਉਜਾਗਰ ਹੋਣ ਦੀ ਬਜਾਇ ਉਪਭਾਵੁਕਤਾ ਨਾਲ ਸੰਮਲਿਤ ਸਰੂਪ ਹੀ ਉਭਰਦਾ ਹੈ।
ਪ੍ਰੰਤੂ ਇਸ ਦੇ ਬਾਵਜੂਦ ਵੀ ਕੇਸਰ ਗਲਪ-ਆਲੋਚਨਾ ਦੀ ਪ੍ਰਮੁੱਖ ਪ੍ਰਾਪਤੀ ਪੰਜਾਬੀ ਗਲਪ-ਸਾਹਿਤ ਨੂੰ ਸਮਾਜਸਿਆਸਤ ਤੇ ਸਭਿਆਚਾਰ ਨਾਲ ਸੰਬੰਧਿਤ ਕਰਕੇ ਇਸ ਨੂੰ ਭਾਰਤੀ/ਪੰਜਾਬੀ ਜਮਾਤੀ-ਖਾਸੇ ਅਨੁਸਾਰ ਸਮਝਣ ਦੇ ਯਤਨ ਅਤੇ ਪਾਠਕ ਨੂੰ ਇਤਿਹਾਸਕ ਤੇ ਵਿਚਾਰਧਾਰਕ ਸੁਚੇਤਨਾ ਪ੍ਰਦਾਨ ਕਰਦੀ ਹੋਈ ਵਿਕਾਸਮਈ ਭਵਿੱਖਮੁੱਖੀ ਪਰਿਵਰਤਨ ਨੂੰ ਦ੍ਰਿੜ ਕਰਵਾਉਣ ਵਿਚ ਨਿਹਿਤ ਹੈ। ਇਸ ਅਧੀਨ ਇਹ ਗਲਪ-ਆਲੋਚਨਾ ਪਹਿਲੀ ਪੀੜ੍ਹੀ ਦੀ ਮਾਰਕਸਵਾਦੀ ਪੰਜਾਬੀ ਗਲਪ-ਆਲੋਚਨਾ ਦੀਆਂ ਸੀਮਾਵਾਂ ਤੇ ਸਮੱਸਿਆਵਾਂ ਤੋਂ ਸੁਚੇਤ ਪਾਠ ਤੇ ਪ੍ਰਸੰਗ ਦੇ ਦਵੰਦਾਤਮਿਕ ਸੰਬੰਧਾਂ ਨੂੰ ਵੇਖਣ ਵਾਲੀ ਪ੍ਰਮਾਣਿਕ ਵਿਧੀ ਨੂੰ ਅੰਤਰ-ਅਨੁਸ਼ਾਸਨੀ ਤੇ ਤੁਲਾਨਾਤਮਿਕ ਪਹੁੰਚ ਨਾਲ ਅਖ਼ਤਿਆਰ ਵੇਖਦੀ ਅਤੇ ਅਧਿਆਪਨੀ-ਸ਼ੈਲੀ ਦੁਆਰਾ ਵਿਗਿਆਨਿਕ ਤੇ ਆਲੋਚਨਾਤਮਿਕ ਸੰਕਲਪਾਂ ਨੂੰ ਸਾਹਿਤ ਤੇ ਸਮਾਜਿਕ ਸੰਦਰਭ ਵਿਚ ਸਪੱਸ਼ਟ ਕਰਦੀ ਹੈ। ਨਿਰਸੰਦੇਹਕੇਸਰ ਗਲਪ-ਆਲੋਚਨਾ ਪੰਜਾਬੀ ਦੇ ਆਲੋਚਨਾਤਮਿਕ ਅਨੁਸ਼ਾਨਸਨ ਦਾ ਇਕ ਨਿਵੇਕਲਾ ਤੇ ਵਿਲੱਖਣ ਪਸਾਰ ਤੇ ਪ੍ਰਾਪਤੀ ਹੈ।

ਹਵਾਲੇ ਤੇ ਟਿੱਪਣੀਆਂ 
1. ਮਾਰਕਸ ਏਂਗਲਜ਼ਕਮਿਊਨਿਸਟ ਪਾਰਟੀ ਦਾ ਮੈਨੀਫ਼ੈਸਟੋਪੰਨਾ-29
2. ਓਮ ਪ੍ਰਕਾਸ਼ ਗਰੇਵਾਲ'ਸਾਹਿਤ ਔਰ ਵਿਚਾਰਧਾਰਾ', ਮਾਰਕਸਵਾਦੀ ਸੌਂਦਰਯ ਸ਼ਾਸਤਰਸੰਪਾ਼ ਕਮਲਾ ਪ੍ਰਸਾਦਮੈਨੇਜਰ     ਪਾਂਡੇਗਿਆਨ ਰੰਜਨਪੰਨਾ-28-29
3. ਜਸਬੀਰ ਕੇਸਰ (ਸੰਪਾ਼),  ਕੇਸਰ ਸਿੰਘ ਕੇਸਰ ਗਲਪ ਚਿੰਤਨਪੰਨਾ-80
4. ਟੀ. ਆਰ. ਵਿਨੋਦਪੰਜਾਬੀ ਆਲੋਚਨਾ ਸ਼ਾਸਤਰਪੰਨਾ-53
5. ਕੇਸਰ ਸਿੰਘ ਕੇਸਰਗਲਪ ਚਿੰਤਨਪੰਨਾ-142
6. ਉਹੀ, ਪੰਨਾ-49
7. ਗਲਪ-ਰਚਨਾ ਵਿਚ ਟਾਈਪ-ਸਿਰਜਨ ਦਾ ਉਹੀ ਮਹੱਤਵ ਹੈ ਜੋ ਕਵਿਤਾ ਵਿਚ ਮੈਟਾਫਰ (ਜਾਂ ਰੂਪਕ)ਸਿਰਜਨ ਦਾ ਹੈ,     'ਟਾਈਪਜਾਂ 'ਨਮੂਨਾਇਕ ਲਘੂ-ਬ੍ਰਹਿਮੰਡ ਹੁੰਦਾ ਹੈ ਜਿਸ ਵਿਚੋਂ ਵਿਰਾਟ ਬ੍ਰਹਿਮੰਡ ਦੇ ਦਰਸ਼ਨ ਕੀਤੇ ਜਾ ਸਕਦੇ ਹਨ। ਇਕ   ਪਰਿਸਥਿਤੀ ਤੇ ਇਕੱਲਾ ਪਾਤਰ ਹੀ ਨਹੀਂਪੂਰੇ ਦਾ ਪੂਰਾ ਨਾਵਲ ਹੀ ਇਕ'ਟਾਈਪਜਾਂ ਇਕ 'ਨਮੂਨਾਹੋ ਨਿਬੜਦਾ      ਹੈ।  ਕੇਸਰ ਸਿੰਘ ਕੇਸਰਗਲਪ ਚਿੰਤਨਪੰਨਾ-23
8. ਬੋਰਿਸ ਸ਼ਚਕੋਵਯਥਾਰਥਵਾਦ ਦਾ ਇਤਿਹਾਸਪੰਨਾ-96
9. ਕੇਸਰ ਸਿੰਘ ਕੇਸਰਗਲਪ ਚਿੰਤਨਪੰਨਾ-22
10. ਉਹੀਪੰਨਾ-20

                                                                                                                           

1 comment:

ਆਡਰੇ ਟਰੂਚਸ਼ਕੇ ਦੀ ਇਤਿਹਾਸਕਾਰੀ ਬਨਾਮ ਹਿੰਦੂਤਵੀ ਸੰਗਠਨ

  ਹਿੰਦੂ ਰਾਸ਼ਟਰਵਾਦ ਇੱਕ ਰਾਜਨੀਤਕ ਵਿਚਾਰਧਾਰਾ ਹੈ ਜੋ ਹਿੰਦੂ ਸਰਵਉੱਚਤਾ ਦੀ ਵਕਾਲਤ ਕਰਦੀ ਹੈ ਅਤੇ ਦੂਜੇ ਭਾਰਤੀ ਧਾਰਮਿਕ ਸਮੂਹਾਂ ਦੇ ਮੈਂਬਰਾਂ ਨੂੰ ਭਾਰਤੀ ਸਮਾਜ ਵਿੱਚ ਬਰ...